ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ’ਤੇ ਖੜੇ ਕੀਤੇ ਸਵਾਲੀਆ ਨਿਸ਼ਾਨ
ਅੰਮ੍ਰਿਤਸਰ ( ਰਵਿੰਦਰ ਕੌਰ ) ਅੰਮ੍ਰਿਤਸਰ ’ਚ ਸੁਧੀਰ ਸੂਰੀ ਦੇ ਕਤਲ ਮਾਮਲੇ ਤੋਂ ਬਾਅਦ ਭਾਈਚਾਰਕ ਏਕਤਾ ’ਚ ਤਨਾਅ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਵਾਦਿਤ ਬਿਆਨ ਵੀ ਦਿੱਤੇ ਜਾ ਰਹੇ ਹਨ। ਇਕ ਹਿੰਦੂ ਨੇਤਾ ਵੱਲੋਂ ਦਿੱਤੇ ਬਿਆਨ ਕਾਰਨ ਉਸ ‘ਤੇ ਮਾਮਲਾ ਵੀ ਦਰਜ ਹੋ ਚੁੱਕਾ ਹੈ ਪਰ ਉਸ ਖ਼ਿਲਾਫ਼ ਇਸ ਤੋਂ ਅੱਗੇ ਕੋਈ ਕਾਰਵਾਈ ਨਹੀਂ ਹੋਈ। ਹੁਣ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ’ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਿੰਦੂ ਧਰਮ ਦਾ ਪ੍ਰਚਾਰ ਕਰਨਾ ਗਲਤ ਨਹੀਂ ਹੈ ਤੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਕਿਵੇਂ ਗਲਤ ਹੋ ਸਕਦਾ ਹੈ। ਸਿੱਖ ਕਦੇ ਵੀ ਕਿਸੇ ਦੇ ਧਰਮ ਬਾਰੇ ਗ਼ਲਤ ਨਹੀਂ ਬੋਲਦੇ ਅਤੇ ਸਿੱਖਾ ਦੀ ਨਸਲਕੁਸ਼ੀ ਨੂੰ ਖਤਮ ਕਰਨ ਵਾਲੇ ਤੇ ਸ਼੍ਰੀ ਹਰਿਮੰਦਿਰ ਸਾਹਿਬ ਤੇ ਭੜਕੀਲੇ ਬਿਆਨ ਬਾਜੀ ਕਰਨ ਵਾਲੇ ਬਾਹਰ ਹਨ। ਪੰਜਾਬ ਦਾ ਮਾਹੌਲ ਅਮਨ ਅਤੇ ਸ਼ਾਂਤੀ ਪੁਰਵਕ ਹੈ, ਕੁਝ ਲੋਕਾਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਜਥੇਦਾਰ ਹਰਪ੍ਰੀਤ ਸਿੰਘ ਜੀ ਵੱਲੋਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਇਨ੍ਹਾਂ ਨੂੰ ਨੱਥ ਪਾਈ ਜਾਵੇ।ਸਿੱਖ ਕਦੇ ਵੀ ਇਨ੍ਹਾਂ ਦੀ ਗ਼ਲਤ ਬਿਆਨਬਾਜ਼ੀ ਬਰਦਾਸ਼ਤ ਨਹੀਂ ਕਰਨਗੇ।