November 25, 2024

ਪਾਕਿਸਤਾਨ ਚ ਹਰਿੰਦਰ ਸਿੰਘ ਰਿੰਦਾ ਦੀ ਮੌਤ ਬੰਬੀਹਾ ਗੈਂਗ ਨੇ ਲਾਇ ਜਿੰਮੇਵਾਰੀ

ਅੰਮ੍ਰਿਤਸਰ (ਰਵਿੰਦਰ ਕੌਰ) ਪਾਕਿਸਤਾਨ ਵਿਚ ਆਈ. ਐੱਸ. ਆਈ. ਦੀ ਬੁੱਕਲ ਵਿਚ ਲੁੱਕ ਕੇ ਬੈਠੇ ਨਾਰਕੋ ਟੈਰਾਰਿਜ਼ਮ ਫੈਲਾਉਣ ਵਾਲੇ ਖ਼ਤਰਨਾਕ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੀ ਮੌਤ ’ਤੇ ਸਸਪੈਂਸ ਬਣਾਇਆ ਹੋਇਆ ਹੈ। ਦੂਜੇ ਪਾਸੇ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ’ਤੇ ਰਿੰਦਾ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗੈਂਗ ਦੇ ਜਸਪ੍ਰੀਤ ਜੱਸੀ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਰਿੰਦਾ ਦੀ ਮੌਤ ਦੀ ਜ਼ਿੰਮੇਵਾਰੀ ਲਈ। ਬੰਬੀਹਾ ਗੈਂਗ ਦਾ ਕਹਿਣਾ ਹੈ ਕਿ ਪਾਕਿਸਤਾਨ ਹਰਵਿੰਦਰ ਰਿੰਦਾ ਦਾ ਜੋ ਕਤਲ ਹੋਇਆ, ਇਹ ਕੰਮ ਅਸੀਂ ਕਰਵਾਇਆ ਹੈ। ਇਹ ਸਾਡੇ ਵੀਰ ਸਿੱਧੂ ਮੂਸੇਵਾਲਾ ਕਤਲ ਵਿਚ ਵੀ ਇਸ ਨੇ ਹੀ ਗੋਲਡੀ ਬਰਾੜ ਨੂੰ ਹਥਿਆਰ ਦਿੱਤੇ ਸਨ। ਇਸ ਦਾ ਖਮਿਆਜ਼ਾ ਇਸ ਨੂੰ ਭੁਗਤਣਾ ਪਿਆ।

ਜਾਣਕਾਰੀ ਮੁਤਾਬਿਕ ਹਰਵਿੰਦਰ ਸਿੰਘ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਬਾਅਦ ਵਿੱਚ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਚਲਾ ਗਿਆ ਸੀ। ਉਸ ਨੂੰ ਸਤੰਬਰ 2011 ਵਿਚ ਇਕ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਅਪਰਾਧਿਕ ਮਾਮਲਿਆਂ ’ਚ ਉਸ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਨੇਪਾਲ ਦੇ ਰਸਤੇ ਪਾਕਿਸਤਾਨ ਭੱਜ ਗਿਆ ਸੀ ਜਿੱਥੇ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐੱਸ. ਆਈ. ਨੇ ਉਸ ਨੂੰ ਆਪਣਾ ਗੁਰਗਾ ਬਣਾ ਲਿਆ ਸੀ। ਹਰਵਿੰਦਰ ਸਿੰਘ ਰਿੰਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਨਾਲ ਜੁੜਿਆ ਹੋਇਆ ਸੀ। ਕਿਹਾ ਜਾਂਦਾ ਹੈ ਕਿ ਭਾਰਤ ਵਿਚ ਬੀ. ਕੇ. ਆਈ. ਦਾ ਹੈਂਡਲਰ ਸਿਰਫ ਰਿੰਦਾ ਹੀ ਸੀ। ਪੰਜਾਬ ਵਿਚ ਟਾਰਗੈੱਟ ਕਿਲਿੰਗ ਅਤੇ ਦਹਿਸ਼ਤ ਫੈਲਾਉਣ ਪਿੱਛੇ ਰਿੰਦਾ ਦਾ ਹੀ ਹੱਥ ਸੀ।

 

 

 

 

Leave a Reply

Your email address will not be published. Required fields are marked *