ਕਰੋੜਾਂ ਦੀ ਹੈਰੋਇਨ ਸਮੇਤ SHO ਗ੍ਰਿਫ਼ਤਾਰ
ਅੰਮ੍ਰਿਤਸਰ (ਰਵਿੰਦਰ ਕੌਰ ) : ਲੁਧਿਆਣਾ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਹੈਰੋਇਨ ਸਮੇਤ ਪੰਜਾਬ ਪੁਲਸ ਦੇ ਐਡੀਸ਼ਨਲ ਐੱਸ. ਐੱਚ. ਓ. ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਉਸ ਦੀ ਨਿਸ਼ਾਨਦੇਹੀ ‘ਤੇ ਕਰੋੜਾਂ ਦੀ ਹੈਰੋਇਨ ਸਮੇਤ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੀਤੀ ਰਾਤ ਲੁਧਿਆਣਾ ਡਵੀਜ਼ਨ ਨੰਬਰ-5 ‘ਚ ਤਾਇਨਾਤ ਐਡੀਸ਼ਨਲ ਐੱਸ. ਐੱਚ. ਓ. ਹਰਜਿੰਦਰ ਕੁਮਾਰ ਨੂੰ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਬਾਅਦ ਹਰਜਿੰਦਰ ਸਿੰਘ ਦੀ ਨਿਸ਼ਾਨਦੇਹੀ ‘ਤੇ ਐੱਸ. ਟੀ. ਐੱਫ. ਨੇ ਉਸ ਦੇ ਦੋ ਸਾਥੀਆਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਫਿਲੌਰ ਦੇ ਨਜ਼ਦੀਕ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਸਰਕਾਰ ਅਤੇ ਕਾਨੂੰਨ ਨੂੰ ਇਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸਾਡੇ ਨੌਜਵਾਨਾਂ ਨੂੰ ਇਨ੍ਹਾਂ ਨਸ਼ੇ ਤਸਕਰਾਂ ਤੋਂ ਬਚਾਇਆ ਜਾਵੇ।