November 25, 2024

ਕਿਸਾਨਾਂ ‘ਤੇ ਦਰਜ ਮੁਕਦਮੇ ਤੁਰੰਤ ਵਾਪਸ ਲੈਣ ਕੇਂਦਰ ਸਰਕਾਰ

ਅੰਮ੍ਰਿਤਸਰ (ਰਵਿੰਦਰ ਕੌਰ) ਡੱਟਵਾਂ ਵਿਰੋਧ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਦਿੱਲੀ ਪੁਲਸ ਵੱਲੋਂ ਕਿਸਾਨ ਅੰਦੋਲਨ ਨਾਲ ਸਬੰਧਤ ਪੰਜਾਬ ਦੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਾਉਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਘਟੀਆ ਹਰਕਤ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਿੱਧਾ ਦੋਸ਼ੀ ਠਹਿਰਾਇਆ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਲੇ ਕਾਨੂੰਨ ਵਾਪਸ ਲੈਣ ਵੇਲੇ ਅਤੇ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਾਉਣ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਪੂਰੇ ਦੇਸ਼ ‘ਚ ਦਰਜ ਮੁਕੱਦਮੇ ਵਾਪਸ ਲੈਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ ਗਿਆ।

ਮਹਿਲਾ ਕਿਸਾਨ ਨੇਤਾ ਨੇ ਪੰਜਾਬ ਸਮੇਤ ਸਮੂਹ ਰਾਜ ਸਰਕਾਰਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਰਾਜਾਂ ਵਿੱਚ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਮੁਕੱਦਮੇ ਤੁਰੰਤ ਵਾਪਸ ਲੈਣ, ਜਾਨਾਂ ਗਵਾਉਣ ਵਾਲੇ ਸ਼ਹੀਦ ਕਿਸਾਨਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਦਾ ਕਰਨ ਅਤੇ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਤਰਸ ਦੇ ਅਧਾਰ ‘ਤੇ ਸਰਕਾਰੀ ਨੌਕਰੀ ਵੀ ਦੇਣ। ਬੀਬਾ ਰਾਜੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਅਣਗੌਲੇ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਸੈਂਬਲੀ ਚੋਣਾਂ ਜਿੱਤਣ ਲਈ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਤੇ ਦਿੱਤੀਆਂ ਗਾਰੰਟੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ।

 

 

 

 

 

 

Leave a Reply

Your email address will not be published. Required fields are marked *