ਉਪ ਮੁੱਖ ਮੰਤਰੀ OP ਸੋਨੀ ਨੂੰ, ਵਿਜੀਲੈਂਸ ਨੇ ਜਾਰੀ ਕੀਤਾ ਸੰਮਨ
ਅੰਮ੍ਰਿਤਸਰ (ਰਵਿੰਦਰ) : ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਹੀ ਵਿਜੀਲੈਂਸ ਬਿਊਰੋ ਨੂੰ ਹਰੀ ਝੰਡੀ ਦਿਖਾਈ ਸੀ. ਜਿਸ ਦੀ ਲਪੇਟ ਵਿੱਚ ਆਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ।
ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕਾਰਨ ਤਲਬ ਕੀਤਾ ਹੈ। ਐੱਸ. ਐੱਸ. ਪੀ. ਵਰਿੰਦਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਓਮ ਪ੍ਰਕਾਸ਼ ਸੋਨੀ ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਵੱਲੋਂ ਓਮ ਪ੍ਰਕਾਸ਼ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਹਰੀ ਝੰਡੀ ਦੇ ਦਿੱਤੀ ਸੀ।