November 25, 2024

ਟਰਾਂਸਜੈਂਡਰਾਂ ਲਈ ਚੁੱਕਿਆ ਇਹ ਵੱਡਾ ਕਦਮ, ਮਾਨ ਸਰਕਾਰ

ਅੰਮ੍ਰਿਤਸਰ (ਅ:ਪ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ, ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ। ਤਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਖਾਨੇ ਵਿਚ ਸਰੀਰਕ ਤੌਰ ’ਤੇ ਦਿਵਿਆਂਗ ਵਿਅਕਤੀਆਂ ਲਈ ਵੀ ਪਖਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਹੋਰਨਾਂ ਸ਼ਹਿਰਾਂ ਵਿਚ ਵੀ ਇਸ ਸਹੂਲਤ ਦੀ ਜਲਦ ਹੀ ਵਿਵਸਥਾ ਕੀਤੀ ਜਾਵੇਗੀ। ਇਹ ਵੀ ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਹੁਕਮਾਂ ਦੇ ਸਨਮੁੱਖ ਨਗਰ ਕੌਸਲਰ ਸੰਤੋਸ਼ ਮਹੰਤ ਵਾਰਡ ਨੰ. 38 ਨੇ ਬਠਿੰਡਾ ਨਗਰ-ਨਿਗਮ ਵੱਲੋਂ ਟਰਾਂਸਜੈਡਰਾਂ ਲਈ ਬਣਾਏ ਗਏ ਟਾਇਲਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸੁਵਿਧਾ ਸ਼ੁਰੂ ਹੋ ਗਈ ਹੈ।

 

Leave a Reply

Your email address will not be published. Required fields are marked *