ਪਟਿਆਲਾ ਜੇਲ ’ਚ ਬੰਦ ਨਵਜੋਤ ਸਿੱਧੂ ਨੂੰ ਹਾਈਕਮਾਨ ਦੀ ਚਿੱਠੀ
ਅੰਮ੍ਰਿਤਸਰ (ਰਵਿੰਦਰ) : ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਚਿੱਠੀ ਭੇਜੀ ਹੈ। ਪੰਜਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਹਨ। ਪ੍ਰਿਯੰਕਾ ਗਾਂਧੀ ਨੇ ਉਨ੍ਹਾ ਨੂੰ ਇਹ ਚਿੱਠੀ ਆਪਣੇ ਕਰੀਬੀ ਰਾਹੀਂ ਜੇਲ ਵਿਚ ਹੀ ਭੇਜੀ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਕ ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ ਕਾਂਗਰਸ ਹਾਈਕਮਾਨ ਵੱਡੀ ਜ਼ਿੰਮੇਵਾਰੀ ਸੌਂਪ ਸਕਦਾ ਹੈ।
ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਮਈ ਵਿਚ ਜੇਲ ਗਏ ਸਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਮਈ 2023 ਵਿਚ ਉਨ੍ਹਾਂ ਦੀ ਇਕ ਸਾਲ ਦੀ ਸਜ਼ਾ ਖ਼ਤਮ ਹੋ ਜਾਵੇਗੀ। ਇਸ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਸਿੱਧੂ 6 ਮਹੀਨੇ ਬਾਅਦ ਜੇਲ ਵਿਚੋਂ ਬਾਹਰ ਆ ਜਾਣਗੇ। ਹਾਈਕਮਾਨ ਨੇ ਸਿੱਧੂ ਨੂੰ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਰਗਰਮ ਹੋਣ ਲਈ ਥਾਪੜਾ ਦੇ ਦਿੱਤਾ ਹੈ। ਹਾਈਕਮਾਨ ਇਕ ਵਾਰ ਫਿਰ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦਾ ਹੈ।