ਅਸ਼ਲੀਲ ਵੀਡੀਓ ਬਣਾ ਮੰਗੇ 8 ਲੱਖ ਰੁਪਏ
ਅੰਮ੍ਰਿਤਸਰ (ਰਵਿੰਦਰ )- ਘਰ ਬੁਲਾ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਅਸ਼ਲੀਲ ਵੀਡੀਓ ਬਣਾਉਣ ਤੋਂ ਬਾਅਦ 8 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 3 ਮੈਂਬਰਾਂ ਨੂੰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗ੍ਰਿਫ਼ਤਾਰ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 3 ਮੋਬਾਇਲ ਫੋਨ ਅਤੇ ਇਕ ਦਾਤਰ ਵੀ ਬਰਾਮਦ ਕੀਤਾ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸ. ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਪਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੀਨੇਵਾਲ ਨੇ ਸ਼ਿਕਾਇਤ ਦਰਜ ਕਰਵਾਈ ਸੀ। ਬੀਤੀ ਦੁਪਹਿਰ ਸਾਢੇ 12 ਵਜੇ ਉਸ ਨੂੰ ਗੁਰਪ੍ਰੀਤ ਕੌਰ ਉਰਫ਼ ਗੋਪੀ ਪਤਨੀ ਪਲਵਿੰਦਰ ਸਿੰਘ ਨਿਵਾਸੀ ਨੇੜੇ ਕੋਟਕ ਮਹਿੰਦਰਾ ਬੈਂਕ ਪਿੰਡ ਪੰਡੋਰੀ ਗੋਲਾ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਹੋ ਗਈ ਹੈ ਅਤੇ ਉਹ ਉਨ੍ਹਾਂ ਦੇ ਘਰ ਆ ਕੇ ਰਾਜ਼ੀਨਾਮਾ ਕਰਵਾ ਦੇਣ। ਧੋਖੇ ਨਾਲ ਉਸ ਨੂੰ ਘਰ ਬੁਲਾਇਆ।
ਜਾਣਕਾਰੀ ਮੁਤਾਬਿਕ ਮੌਕੇ ’ਤੇ ਉਸਦੀ ਜ਼ੇਬ ’ਚ ਮੌਜੂਦ 6500 ਰੁਪਏ ਦੀ ਰਾਸ਼ੀ ਖੋਹ ਲਈ ਗਈ। ਮੁਲਜ਼ਮਾਂ ਵਲੋਂ ਤਿਆਰ ਕੀਤੀ ਗਈ ਜ਼ਬਰਦਸਤੀ ਅਸ਼ਲੀਲ ਵੀਡੀਓ ਤੋਂ ਡਰਦੇ ਹੋਏ ਉਹ 6 ਲੱਖ ਰੁਪਏ ਦੇਣ ਲਈ ਵੀ ਤਿਆਰ ਹੋ ਗਿਆ ਸੀ। ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਨੇ ਆਪਣੇ ਘਰ ਆ ਕੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਜਸਪਾਲ ਸਿੰਘ ਵਲੋਂ ਅਗਲੇਰੀ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਪ੍ਰੀਤ ਕੌਰ, ਜਸਪਾਲ ਸਿੰਘ ਅਤੇ ਬਲਵਿੰਦਰ ਸਿੰਘ ਉਰਫ਼ ਇਗੂ ਚੌਕੀਦਾਰ ਨੂੰ ਗ੍ਰਿਫ਼ਤਾਰ ਕਰਦੇ ਹੋਈ ਤਿੰਨ ਮੋਬਾਇਲ ਅਤੇ ਇਕ ਦਾਤਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਨ ਦੌਰਾਨ ਹਾਸਲ ਰਿਮਾਂਡ ਤਹਿਤ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਵਿਚ ਕਈ ਹੋਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਦੀ ਆਸ ਹੈ।