November 25, 2024

ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਈ

ਅੰਮ੍ਰਿਤਸਰ (ਰਵਿੰਦਰ) : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ ਮਤਲਬ ਕਿ ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਵਿਜੀਲੈਂਸ ਦੇ ਦਫ਼ਤਰ ‘ਚ ਪੇਸ਼ ਹੋਣਗੇ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਸੋਨੀ ਨੂੰ ਬੀਤੇ ਸ਼ਨੀਵਾਰ ਸਵੇਰੇ 10 ਵਜੇ ਵਿਜੀਲੈਂਸ ਵੱਲੋਂ ਬੁਲਾਇਆ ਗਿਆ ਸੀ ਪਰ ਉਹ ਵਿਜੀਲੈਂਸ ਦਫ਼ਤਰ ਨਹੀਂ ਪਹੁੰਚੇ ਸਨ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।

ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ 8 ਨਵੰਬਰ ਨੂੰ ਇਕ ਸ਼ਿਕਾਇਤ ਚੰਡੀਗੜ੍ਹ ’ਚ ਦਰਜ ਕੀਤੀ ਗਈ ਸੀ। ਇਸ ’ਚ ਕਿਹਾ ਗਿਆ ਸੀ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਸਰਕਾਰ ਦੇ ਸ਼ਾਸਨ ’ਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਕਿਤੇ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੂੰ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ।
ਉਨ੍ਹਾਂ ਨੇ ਓਮ ਪ੍ਰਕਾਸ਼ ਸੋਨੀ ਨੂੰ ਨੋਟਿਸ ਭੇਜ ਕੇ ਸੂਚਿਤ ਕੀਤਾ ਸੀ ਕਿ ਉਹ ਵਿਜੀਲੈਂਸ ਬਿਊਰੋ ਦੇ ਦਫ਼ਤਰ ’ਚ ਸ਼ਨੀਵਾਰ 10 ਵਜੇ ਹਾਜ਼ਰ ਹੋਣ ਪਰ ਉਹ ਹਾਜ਼ਰ ਨਹੀਂ ਹੋਏ ਸਨ, ਜਿਸ ਤੋਂ ਬਾਅਦ ਅੱਜ ਉਹ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ।

Leave a Reply

Your email address will not be published. Required fields are marked *