November 25, 2024

ਨੌਕਰੀ ਦੇ ਬਹਾਨੇ ਲੜਕੀ ਨਾਲ ਕੀਤਾ ਜਬਰ ਜ਼ਿਨਾਹ

ਅੰਮ੍ਰਿਤਸਰ (ਰਵਿੰਦਰ) ਸ਼ਹਿਰ ‘ਚ ਨੌਕਰੀ ਦੇ ਬਹਾਨੇ ਇਕ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਗੁਰਦਾਸਪੁਰ ਤੋਂ ਬੁਲਾਈ ਗਈ ਲੜਕੀ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਹੋਟਲ ਵਿੱਚ ਉਸ ਨਾਲ ਜਬਰ ਜ਼ਿਨਾਹ ਕੀਤਾ। ਜਿਸ ਤੋਂ ਬਾਅਦ ਥਾਣੇ ਪਹੁੰਚੀ ਲੜਕੀ ਨੇ ਦੱਸਿਆ ਕਿ ਉਸ ਨੇ ਬਿਊਟੀਸ਼ੀਅਨ ਦਾ ਕੋਰਸ ਕੀਤਾ ਹੈ। ਉਸ ਨੂੰ ਜਲੰਧਰ ਦੇ ਲਵਜੀਤ ਨਾਂ ਦੇ ਨੌਜਵਾਨ ਨੇ ਨੌਕਰੀ ਦਿਵਾਉਣ ਦੇ ਬਹਾਨੇ ਬੁਲਾਇਆ ਸੀ। ਇਸ ਦੌਰਾਨ ਲਵਜੀਤ ਉਸ ਨੂੰ ਇੱਕ ਹੋਟਲ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਜ਼ਬਰਦਸਤੀ ਕੀਤੀ।

ਪੀੜਤਾ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਰੌਲਾ ਪਾਉਣਾ ਚਾਹਿਆ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਲੜਕੀ ਮਾਡਲ ਟਾਊਨ ਥਾਣੇ ਗਈ, ਪਰ ਕੋਈ ਸੁਣਵਾਈ ਨਹੀਂ ਹੋਈ। ਲੜਕੀ ਨੇ ਪੁਲਸ ਅਧਿਕਾਰੀਆਂ ‘ਤੇ ਸਮਝੌਤਾ ਕਰਨ ਦਾ ਦੋਸ਼ ਵੀ ਲਗਾਇਆ ਹੈ, ਜਿਸ ਤੋਂ ਬਾਅਦ ਲੜਕੀ ਨੇ ਅਦਾਲਤ ਤੱਕ ਪਹੁੰਚ ਕੀਤੀ ਅਤੇ ਅਦਾਲਤ ਨੇ ਹੁਣ ਇਸ ਮਾਮਲੇ ‘ਚ ਐਫ.ਆਈ.ਆਰ. ਦਰਜ ਕਰਨ ਦਾ ਹੁਕਮ ਦਿੱਤਾ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਮਾਡਲ ਟਾਊਨ ਦੇ ਅਧਿਕਾਰੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਉਹ ਇਸ ਦੀ ਜਾਂਚ ਕਰਵਾ ਰਹੇ ਹਨ। ਜੇਕਰ ਸ਼ਿਕਾਇਤ ਸਹੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।

 

Leave a Reply

Your email address will not be published. Required fields are marked *