November 25, 2024

ਮੁੱਖ ਮੰਤਰੀ ਮਾਨ ਦੇ ਵਿਰੋਧੀਆਂ ਨੂੰ ਡਾ. ਗੁਰਪ੍ਰੀਤ ਕੌਰ ਦਾ ਕਰਾਰਾ ਜਵਾਬ

ਅਮ੍ਰਿਤਸਰ (ਰਵਿੰਦਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਵਿਰੋਧੀਆਂ ’ਤੇ ਤਿੱਖਾ ਤੰਜ ਕੱਸਿਆ ਹੈ। ਗੁਰਪ੍ਰੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਵਿਰੋਧੀਆਂ ਲਈ ਜ਼ਰੂਰੀ ਸੂਚਨਾ, ਮਾਨ ਸਾਹਿਬ ਆਪਣੇ ਮਿਸ਼ਨ ’ਤੇ ਹਨ ਕਮਿਸ਼ਨ ’ਤੇ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਪਤਨੀ ਡਾ . ਗੁਰਪ੍ਰੀਤ ਕੌਰ ਮਾਨ ਸਰਗਰਮ ਸਿਆਸਤ ’ਚ ਦਿਲਚਸਪੀ ਲੈ ਰਹੇ ਹਨ ਅਤੇ ਉਹ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ’ਚ ਵੱਖ-ਵੱਖ ਸਮਾਗਮਾਂ ਅੰਦਰ ਆਪਣੀ ਹਾਜ਼ਰੀ ਯਕੀਨੀ ਬਣਾਉਂਦੇ ਹਨ।

ਡਾਕਟਰ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਵਿਗੜੇ ਹੋਏ ਸਿਸਟਮ ਨੂੰ ਸੁਧਾਰਨ ਲਈ ਕੁਝ ਸਮਾਂ ਲੱਗੇਗਾ ਪਰ ਵਿਰੋਧੀਆਂ ਵੱਲੋਂ ਬੇਲੋੜਾ ਪ੍ਰਚਾਰ ਕਰ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਪਿਛੋਕੜ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਹੁਣ ਇਨ੍ਹਾਂ ਝੂਠੀਆਂ ਗੱਲਾਂ ’ਚ ਨਹੀਂ ਆਉਣਗੇ।

 

Leave a Reply

Your email address will not be published. Required fields are marked *