November 25, 2024

ਪਾਕਿਸਤਾਨ ਨੇ ਡਰੋਨ ਰਾਹੀਂ ਭੇਜੀ 25 ਕਿੱਲੋ ਹੈਰੋਇਨ

Amritsar, Nov 29 (ANI): Border Security Force (BSF) troops shoot down and recover a Hexacopter drone along with a suspected item in white colour polyethene that entered from Pakistan, at village Chaharpur, in Amritsar on Tuesday. (ANI Photo)

ਅੰਮ੍ਰਿਤਸਰ (ਰਵਿੰਦਰ) : ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਅਤੇ ਹੋਰ ਵੱਖ-ਵੱਖ ਤਰੀਕਿਆਂ ਰਾਹੀਂ ਪੰਜਾਬ ਅੰਦਰ ਹੈਰੋਇਨ ਭੇਜ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਵੀ ਲਗਾਤਾਰ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਹੁਣ ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ 55 ਬਟਾਲੀਅਨ ਦੇ ਬੀ. ਐੱਸ. ਐੱਫ. ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ 25 ਕਿੱਲੋ ਹੈਰੋਇਨ ਦੀ ਵੱਡੀ ਖ਼ੇਪ ਭੇਜੀ ਗਈ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਜੋ ਹੈਰੋਇਨ ਭੇਜੀ ਗਈ ਸੀ, ਇਸ ਦਾ ਭਾਰਤੀ ਜਵਾਨਾਂ ਨੂੰ ਜਿਵੇਂ ਹੀ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਡਰੋਨ ‘ਤੇ ਫਾਇੰਰਿਗ ਕਰਨੀ ਸ਼ੁਰੂ ਕਰ ਦਿੱਤੀ ਗਈ।

ਫਾਇੰਰਿਗ ਕਰਨ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ ਪਰ ਭਾਰਤੀ ਜਵਾਨਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦਾ ਵਜ਼ਨ 7 ਕਿੱਲੋਂ ਤੋਂ ਵੱਧ ਦੱਸਿਆ ਜਾ ਰਿਹਾ ਹੈ। ਨਾਲ ਹੀ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਪਿਸਤੌਲ, 50 ਮੈਗਜ਼ੀਨ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਭਾਰਤੀ ਜਵਾਨ ਅਜੇ ਵੀ ਆਪਣਾ ਸਰਚ ਆਪਰੇਸ਼ਨ ਚਲਾ ਰਹੇ ਹਨ ਅਤੇ ਕੁੱਝ ਸਮੇਂ ਬਾਅਦ ਵੱਡੀ ਮਾਤਰਾਂ ‘ਚ ਹੋਰ ਵੀ ਹੈਰੋਇਨ ਬਰਾਮਦ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *