November 25, 2024

ਅੰਮ੍ਰਿਤਸਰ ਦੇ ਵਿਕਾਸ ਟੈਂਡਰ ਪ੍ਰਕਿਰਿਆ ਸ਼ੁਰੂ, ਜਾਣੋ ਕੀ ਹੈ

ਅੰਮ੍ਰਿਤਸਰ (ਰਵਿੰਦਰ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ ‘ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ ‘ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 

Leave a Reply

Your email address will not be published. Required fields are marked *