November 25, 2024

ਵੇਰਕਾ ਦੇ ਗਾਹਕਾਂ ਲਈ ਚੰਗੀ ਖ਼ਬਰ

ਅੰਮ੍ਰਿਤਸਰ (ਰਵਿੰਦਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ। ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਪੰਜਾਬ ਵਿਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ ਜਿਸ ਵਿਚੋਂ ਪਹਿਲੇ ਪੜਾਅ ਵਿਚ 625 ਬੂਥ ਖੋਲ੍ਹਣ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ।

ਜਾਣਕਾਰੀ ਮੁਤਾਬਕ ਸੂਬੇ ਵਿਚ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਮਿਲਾਵਟ ਰੋਕਣ ਲਈ ਚੈੱਕ ਕਰਨ ਵਾਲਿਆਂ ਮੋਬਾਈਲ ਵੈਨਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਮਿਲਵਾਟਖੋਰੀ ਖ਼ਿਲਾਫ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ। ਇਸੇ ਤਰ੍ਹਾਂ ਵੈਟਰਨਰੀ ਅਫਸਰਾਂ ਨੂੰ ਵੀ ਮਿਲਾਵਟਖੋਰੀ ਚੈੱਕ ਕਰਨ ਲਈ ਐੱਫ. ਐੱਸ. ਐੱਸ. ਏ. ਆਈ. ਕਾਨੂੰਨ ਤਹਿਤ ਦੁੱਧ, ਦੁੱਧ ਦੇ ਉਤਪਾਦਾਂ ਅਤੇ ਹੋਰ ਖਾਣ-ਪੀਣ ਵਾਲੇ ਉਤਪਾਦਾਂ ਦੇ ਸੈਂਪਲ ਲੈਣ ਲਈ ਅਧਿਕਾਰਤ ਕਰਨ ਉਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਸਕੱਤਰ ਲੋਕ ਨਿਰਮਾਣ ਵਿਭਾਗ ਨੀਲ ਕੰਠ ਅਵਧ ਅਤੇ ਮਿਲਕਫੈੱਡ ਦੇ ਐੱਮ.ਡੀ. ਅਮਿਤ ਢਾਕਾ, ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ, ਰੇਨੂ ਧਰ ਤੇ ਸੰਜੀਵ ਸ਼ਰਮਾ ਵੀ ਹਾਜ਼ਰ ਸਨ।

 

Leave a Reply

Your email address will not be published. Required fields are marked *