November 25, 2024

DGP ਯਾਦਵ ਦੇ ਹੁਕਮਾਂ ਮਗਰੋਂ ਐਕਸ਼ਨ ‘ਚ ਪੰਜਾਬ ਪੁਲਸ

ਅੰਮ੍ਰਿਤਸਰ (ਰਵਿੰਦਰ) : ਪੰਜਾਬ ਪੁਲਸ ਹੈਲਪਲਾਈਨ ਨੰ. 112 ’ਤੇ ਮਿਲੀਆਂ ਸ਼ਿਕਾਇਤਾਂ ਦਾ ਰੋਜ਼ਾਨਾ ਨਿਪਟਾਰਾ ਕਰ ਕੇ ਆਪਣੀ ਡਿਊਟੀ ਨਿਭਾਉਣ ’ਚ ਲੱਗੀ ਹੋਈ ਹੈ। ਡੀ. ਜੀ. ਪੀ. ਦੀਆਂ ਸਖ਼ਤ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਜ਼ਿਲ੍ਹਿਆਂ ਵਿਚ ਹੈਲਪਲਾਈਨ ਨੰਬਰ 112 ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਕਾਰਵਾਈ ਲਈ ਭੇਜਿਆ ਜਾਂਦਾ ਹੈ ਅਤੇ ਤੁਰੰਤ ਅਮਲ ਹੁੰਦਾ ਹੈ। ਡੀ. ਜੀ. ਪੀ. ਗੌਰਵ ਯਾਦਵ ਮੁਤਾਬਕ ਇਸ ਹੈਲਪਲਾਈਨ ਨੂੰ ਬਣਾਉਣ ਦਾ ਮਕਸਦ ਲੋਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਥਾਣਿਆਂ ਵਿਚ ਜਾਣ ਤੋਂ ਅਸਮਰਥ ਹੁੰਦੇ ਹਨ। ਅਜਿਹੀ ਸਥਿਤੀ ’ਚ ਇਹ ਲੋਕ ਹੈਲਪਲਾਈਨ ਨੰਬਰ 112 ’ਤੇ ਆਪਣੀ ਸ਼ਿਕਾਇਤ ਭੇਜਦੇ ਹਨ।

ਡੀ. ਜੀ. ਪੀ. ਨੇ ਕਿਹਾ ਕਿ ਉਹ ਖ਼ੁਦ ਵੀ ਇਸ ਹੈਲਪਲਾਈਨ ’ਤੇ ਮਿਲਣ ਵਾਲੀਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਨਿਪਟਾਰੇ ’ਤੇ ਨਜ਼ਰ ਰੱਖਦੇ ਹਨ। ਅੱਜ ਵੀ ਹੁਸ਼ਿਆਰਪੁਰ ਦੇ ਇਕ ਵਿਅਕਤੀ ਨੇ ਹੈਲਪਲਾਈਨ 112 ’ਤੇ ਸੰਪਰਕ ਕਰ ਕੇ ਦੱਸਿਆ ਕਿ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਡਰਾਈਵਰ ਜ਼ਖ਼ਮੀ ਹੋ ਗਿਆ। ਡੀ. ਜੀ. ਪੀ. ਨੇ ਹੈਲਪਲਾਈਨ ਚਲਾਉਣ ਵਾਲੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਨੂੰ ਅਪਰਾਧ ਤੇ ਨਸ਼ਿਆਂ ਤੋਂ ਮੁਕਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਘਰ ਬੈਠੇ ਹੀ ਕੀਤਾ ਜਾ ਰਿਹਾ ਹੈ।

 

Leave a Reply

Your email address will not be published. Required fields are marked *