November 25, 2024

ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ, ਜਗਮੀਤ ਬਰਾੜ

ਅੰਮ੍ਰਿਤਸਰ (ਰਵਿੰਦਰ) : ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਉਹ ਕੰਮ ਕਰਦੇ ਰਹਿਣਗੇ। ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ।

ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਜਾ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ ਕੂੜ ਪ੍ਰਚਾਰ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।

 

Leave a Reply

Your email address will not be published. Required fields are marked *