November 25, 2024

ਬੱਬਰ ਖਾਲਸਾ ਦੇ ਮੁਖੀ ਹਵਾਰਾ ਦੀ ਮੰਗ ‘ਤੇ ਹਾਈਕੋਰਟ ‘ਚ ਪਟੀਸ਼ਨ

ਅੰਮ੍ਰਿਤਸਰ (ਰਵਿੰਦਰ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਕਈ ਹੋਰ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਜੇਲ੍ਹ ਬਦਲਣ ਦੀ ਮੰਗ ਕੀਤੀ ਹੈ। ਹਵਾਰਾ ਵੱਲੋਂ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਚੱਲ ਰਹੇ ਮਾਮਲਿਆਂ ਵਿਚ ਸੁਣਵਾਈ ਚੰਡੀਗੜ੍ਹ ਵਿਚ ਚੱਲ ਰਹੀ ਹੈ ਇਸ ਲਈ ਉਸ ਨੂੰ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ।

ਬੱਬਰ ਖਾਲਸਾ ਦੇ ਮੁਖੀ ਜਗਤਾਰ ਸਿੰਘ ਹਵਾਰਾ ਦੀ ਮੰਗ ‘ਤੇ ਹਾਈਕੋਰਟ ਨੇ ਕਿਹਾ ਹੈ ਕਿ ਹਵਾਰਾ ਦੀ ਜੇਲ੍ਹ ਬਦਲਣ ਬਾਰੇ ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਹਵਾਰਾ ਨੂੰ ਕਿਸੇ ਹੋਰ ਜੇਲ੍ਹ ਵਿਚ ਤਬਦੀਲ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਇਸ ਮਾਮਲੇ ਵਿਚ ਮਾਮਲੇ ਵਿਚ ਕੇਂਦਰ ਨੂੰ ਪਾਰਟੀ ਬਣਾਉਣ ਦੀ ਗੱਲ ਕਹਿੰਦੇ ਹੋਏ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

 

Leave a Reply

Your email address will not be published. Required fields are marked *