ਮੁਸਲਿਮ ਕੁੜੀਆਂ ਦੇ ਵਿਆਹ ਸੰਬੰਧ ‘ਚ, SC ਨੇ ਕੇਂਦਰ ਨੂੰ ਭੇਜਿਆ ਨੋਟਿਸ
ਅੰਮ੍ਰਿਤਸਰ (ਰਵਿੰਦਰ)- ਸੁਪਰੀਮ ਕੋਰਟ ਨੇ ਔਰਤਾਂ ਲਈ ਵਿਆਹ ਦੀ ਇਕੋ ਜਿਹੀ ਉਮਰ ਦੀ ਮੰਗ ਵਾਲੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ ਕਿ ਘੱਟ ਉਮਰ ਦੀਆਂ ਮੁਸਲਿਮ ਕੁੜੀਆਂ ਦੇ ਵਿਆਹ ਨੂੰ ਜਾਇਜ਼ ਠਹਿਰਾਇਆ ਜਾਂਦਾ ਹੈ, ਜਿਸ ਨਾਲ ਪੋਕਸੋ ਐਕਟ ਦੀ ਉਲੰਘਣਾ ਹੁੰਦੀ ਹੈ।
ਦੱਸ ਦੇਈਏ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਧਰਮ ਦੇ ਆਧਾਰ ’ਤੇ ਹਾਈ ਕੋਰਟ ਵੱਲੋਂ ਮੁਸਲਿਮ ਕੁੜੀਆਂ ਦੇ ਘੱਟ ਉਮਰ ’ਚ ਵਿਆਹ ਨੂੰ ਜਾਇਜ਼ ਠਹਿਰਾਏ ਜਾਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਇਸ ਪਟੀਸ਼ਨ ’ਤੇ ਬੈਂਚ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਚ ਨੇ ਇਸ ਮਾਮਲੇ ’ਚ ਕੇਂਦਰ ਨੂੰ 4 ਹਫ਼ਤਿਆਂ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।