November 25, 2024

ਅਕਾਲੀ ਦਲ ਨੇ ਜਗਮੀਤ ਬਰਾੜ ਪਾਰਟੀ ’ਚੋਂ ਕੱਢਿਆ ਬਾਹਰ

ਅੰਮ੍ਰਿਤਸਰ (ਰਵਿੰਦਰ) : ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਅਕਾਲੀ ਦਲ ਨੇ ਬਰਾੜ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੀਤਾ ਹੈ। ਬਰਾੜ ਆਪਣੀਆਂ ਪਾਰਟੀ ਵਿਰੋਧੀ ਗਤੀਵਿਧੀਆਂ ’ਤੇ ਸੁਣਵਾਈ ਲਈ ਅੱਜ ਅਨੁਸ਼ਾਸਨੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਗਮੀਤ ਬਰਾੜ ਨੇ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਪਾਰਟੀ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਮੇਟੀ ਨੇ ਫ਼ੈਸਲਾ ਕੀਤਾ ਕਿ ਬਰਾੜ ਪਾਰਟੀ ਅਨੁਸ਼ਾਸਨ ਨੂੰ ਤੋੜ ਰਹੇ ਹਨ ਤੇ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ ਸਨ, ਲਿਹਾਜ਼ਾ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ।

Leave a Reply

Your email address will not be published. Required fields are marked *