November 25, 2024

ਮਿਸ਼ਨ 100 ਫ਼ੀਸਦੀ ‘ਗਿਵ ਯੂਅਰ ਬੈਸਟ’ ਮੁਹਿੰਮ ਦਾ ਆਗਾਜ਼, ਸਿੱਖਿਆ ਮੰਤਰੀ

ਅੰਮ੍ਰਿਤਸਰ (ਰਵਿੰਦਰ) : ਹੁਣ ਇਸ ਨੂੰ ਚਾਹੇ ਪੰਜਾਬ ’ਚ ਸੱਤਾ ਤਬਦੀਲੀ ਤੋਂ ਬਾਅਦ ਆਏ ਬਦਲਾਅ ਦਾ ਅਸਰ ਕਹੋ ਜਾਂ ਫਿਰ ਅਸਲ ’ਚ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਨੂੰ ਖ਼ੁਦ ਮੋਟੀਵੇਟ ਕਰਨ ਦੀ ਕਵਾਇਦ ਪਰ ਸਿੱਖਿਆ ਮੰਤਰੀ ਹਰਜੋਤ ਬੈਂਸ ਤਾਂ ਹਰ ਪਹਿਲੂ ’ਤੇ ਬਾਰੀਕੀ ਨਾਲ ਨਜ਼ਰ ਮਾਰ ਕੇ ਸੂਬੇ ਦੇ ਸਿੱਖਿਆ ਸਿਸਟਮ ’ਚ ਵੱਡਾ ਫੇਰਬਦਲ ਕਰਨ ਵੱਲ ਕਦਮ ਵਧਾ ਰਹੇ ਹਨ। ਇਸ ਗੱਲ ਦੀ ਤਾਜ਼ਾ ਮਿਸਾਲ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਐਲਾਨਣ ਤੋਂ ਤੁਰੰਤ ਬਾਅਦ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੂਰੀ ਤਰ੍ਹਾਂ ਸਰਗਰਮ ਦਿਖਾਈ ਦਿੱਤੇ। ਇਸ ਵਾਰ ਸਰਕਾਰੀ ਸਕੂਲਾਂ ਦਾ ਨਤੀਜਾ 100 ਫ਼ੀਸਦੀ ਲਿਆਉਣ ਦੀ ਕਮਾਨ ਉਨ੍ਹਾਂ ਨੇ ਆਪਣੇ ਹੱਥਾਂ ’ਚ ਸੰਭਾਲ ਲਈ ਹੈ। ਇਸੇ ਲੜੀ ਤਹਿਤ ਬੋਰਡ ਪ੍ਰੀਖਿਆਵਾਂ ਦਾ ਐਲਾਨ ਹੋਣ ਤੋਂ ਅਗਲੇ ਦਿਨ ਮਤਲਬ ਕਿ ਅੱਜ ਹਰਜੋਤ ਬੈਂਸ ਸਰਕਾਰੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਮਿਸ਼ਨ 100 ਫ਼ੀਸਦੀ ‘ਗਿਵ ਯੂਅਰ ਬੈਸਟ’ ਮੁਹਿੰਮ ਦਾ ਆਗਾਜ਼ ਵੀ ਕਰਨ ਜਾ ਰਹੇ ਹਨ।

ਜਾਣਕਾਰਾਂ ਦਾ ਮੰਨਣਾ ਹੈ ਕਿ ਸਿੱਖਿਆ ਵਿਭਾਗ ਦੇ ਇਤਿਹਾਸ ’ਚ ਅਜਿਹਾ ਸ਼ਾਇਦ ਪਹਿਲੀ ਵਾਰ ਹੀ ਹੋਵੇਗਾ ਕਿ ਕੋਈ ਸਿੱਖਿਆ ਮੰਤਰੀ ਸਰਕਾਰੀ ਸਕੂਲਾਂ ਦਾ ਨਤੀਜਾ 100 ਫ਼ੀਸਦੀ ਲਿਆਉਣ ਲਈ ਖ਼ੁਦ ਇਸ ਦੀਆਂ ਗਾਈਡਲਾਈਨਜ਼ ਤਿਆਰ ਕਰ ਕੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਮਝਾਵੇਗਾ। ਮੰਨਿਆ ਜਾ ਰਿਹਾ ਹੈ ਕਿ ਬੈਂਸ ਸ਼ਨੀਵਾਰ ਨੂੰ ਹੋਣ ਵਾਲੇ ਪ੍ਰੋਗਰਾਮ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਹਿਮ ਟਿਪਸ ਦੇਣਗੇ, ਜਿਸ ਨਾਲ ਖ਼ਾਸ ਕਰ ਕੇ ਬੱਚਿਆਂ ਦੇ ਮਨ ’ਚੋਂ ਪ੍ਰੀਖਿਆ ਦਾ ਡਰ ਦੂਰ ਭਜਾਇਆ ਜਾ ਸਕੇ।

Leave a Reply

Your email address will not be published. Required fields are marked *